'ਚੌਥੀ ਕੂਟ' ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।